Select Page

ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਤਨਖ਼ਾਹ ਵਧਾਉਣ ਨੂੰ ਲੈ ਕੇ ਬਣੀ ਸਹਿਮਤੀ

ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਤਨਖ਼ਾਹ ਵਧਾਉਣ ਨੂੰ ਲੈ ਕੇ ਬਣੀ ਸਹਿਮਤੀ

ਚੰਡੀਗੜ੍ਹ, (ਰਵਿੰਦਰ) :

ਪੰਜਾਬ ਵਿੱਚ ਪਿਛਲੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਗਏ ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ 30% ਤਨਖ਼ਾਹ ਵਧਾਉਣ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਇਸ ਸਬੰਧੀ ਕੱਲ ਤੋਂ ਹੀ ਆਦੇਸ਼ ਲਾਗੂ ਹੋਣਗੇ। ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ‘ਤੇ ਸਰਕਾਰ ਵੱਲੋਂ ਇੱਕ ਹਫ਼ਤੇ ਦਾ ਸਮਾਂ ਮੰਗਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਭਰੋਸਾ ਦਿੱਤਾ ਗਿਆ ਕਿ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਤੋਂ ਬਾਅਦ ਸਰਕਾਰ ਇਸ ‘ਤੇ ਫ਼ੈਸਲਾ ਲਵੇਗੀ।

ਇਸ ਦੇ ਇਲਾਵਾ ਪੰਜਾਬ ਸਰਕਾਰ ਸੂਬੇ ਵਿੱਚ 842 ਨਵੀਂਆਂ ਸਰਕਾਰੀ ਬੱਸਾਂ ਪਾ ਰਹੀ ਹੈ। ਵਿਭਾਗ ਨੇ ਬੈਠਕ ਵਿਚ ਜਾਣਕਾਰੀ ਦਿੱਤੀ ਹੈ। ਰੋਡਵੇਜ਼ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨਾਲ ਬੈਠਕ ਤੋਂ ਬਾਅਦ ਹੁਣ ਆਪਣੀ ਬੈਠਕ ਕੀਤੀ ਜਾ ਰਹੀ ਹੈ, ਜਿਸ ਵਿੱਚ ਕੱਲ੍ਹ ਦੇ ਦਿੱਤੇ ਅਲਟੀਮੇਟਮ ਬਾਰੇ ਵਿਚਾਰ ਕੀਤਾ ਜਾਵੇਗਾ।ਦੱਸ ਦੇਈਏ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੂਬੇ ਵਿੱਚ ਪਿਛਲੇ ਸੋਮਵਾਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਸੀ, ਜਿਸ ਕਾਰਨ ਲਗਪਗ 2000 ਪਨਬੱਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਹੈ। ਹੜਤਾਲ ਕਾਰਨ ਜ਼ਿਆਦਾਤਰ ਬੱਸਾਂ ਡਿਪੂ ‘ਤੇ ਖੜ੍ਹੀਆਂ ਹਨ ਅਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਇਲਾਵਾ ਪਿਛਲੇ ਵੀਰਵਾਰ ਨੂੰ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖੇ ਗਏ ਸਨ।

About The Author

Leave a reply

Your email address will not be published. Required fields are marked *