58 ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 1385, ਕੁੱਲ ਮੌਤਾਂ ਦੀ ਗਿਣਤੀ 36

    0
    140

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਅਕਤੀਆਂ ਦੇ 826 ਨਵੇਂ ਸੈਂਪਲ ਲੈਣ ਨਾਲ ਅਤੇ 1444 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 58 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 1385 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ ਸੈਂਪਲਾਂ ਦੀ ਗਿਣਤੀ 55964 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 52171 ਸੈਂਪਲ ਨੈਗੇਟਿਵ, ਜਦ ਕਿ 2426 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 80 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 36 ਹੈ। ਐਕਟਿਵ ਕੇਸਾਂ ਦੀ ਗਿਣਤੀ 403 ਹੈ, ਤੇ 946 ਮਰੀਜ਼ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ।

    ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 58 ਕੇਸ ਹੁਸ਼ਿਆਰਪੁਰ ਕੇਸ ਵੱਖ ਵੱਖ ਸਿਹਤ ਬਲਾਕਾਂ ਨਾਲ ਸੰਬੰਧਿਤ ਹਨ। ਇਸ ਤੋਂ ਇਲਾਵਾ 1 ਮੌਤ ਸ਼ਰਿਤਾ ਸ਼ਰਮਾ 62 ਸਾਲਾਂ ਵਾਸੀ ਨਵੀਂ ਅਬਾਦੀ ਹੁਸ਼ਿਆਰਪੁਰ ਜੋ 26 ਅਗਸਤ ਕੋਰੋਨਾ ਪਾਜ਼ਿਟਿਵ ਪਾਈ ਗਈ ਸੀ ਦੀ ਮੌਤ ਹੋ ਗਈ ਹੈ।

    ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਕੋਵਿਡ-19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀਂ ਬਲਕਿ ਸਿਹਤ ਨਿਯਮਾਂ ਨੂੰ ਅਪਣਾਉਂਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜ਼ਰੂਰਤ ਹੈ। ਮਿਸ਼ਨ ਫ਼ਤਹਿ ਨੂੰ ਹਾਸਿਲ ਕਰਨ ਲਈ ਸਾਨੂੰ ਪਾਜ਼ਿਟਿਵ ਮਰੀਜ਼ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ-19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋਂ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਘਰ ਤੋਂ ਬਾਹਰ ਨਿਕਲ ਸਮੇਂ ਮਾਸਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਮੇਂ-ਸਮੇਂ ਹੱਥਾਂ ਨੂੰ ਸਾਫ਼ ਕਰਨਾ ਚਾਹੀਦਾ ਹੈ।

    LEAVE A REPLY

    Please enter your comment!
    Please enter your name here