ਫਿਰੋਜ਼ਪੁਰ, ਜਨਗਾਥਾ ਟਾਇਮਜ਼ : (ਸਿਮਰਨ)
ਫਿਰੋਜ਼ਪੁਰ : ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ‘ਚ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਕੋਲੋਂ ਇਕ ਰਿਵਾਲਵਰ 32 ਬੋਰ ਅਤੇ 5 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਜੇ ਰਾਜ ਸਿੰਘ (ਪੀਪੀਐੱਸ), ਐੱਸਪੀ (ਇੰਨਵੈ) ਫਿਰੋਜ਼ਪੁਰ, ਸਤਨਾਮ ਸਿੰਘ ਡੀਐੱਸਪੀ ਦਿਹਾਤੀ ਫਿਰੋਜ਼ਪੁਰ ਨੇ ਦੱਸਿਆ ਕਿ ਥਾਣਾ ਕੁੱਲਗੜ੍ਹੀ ਪੁਲਿਸ ਦੇ ਇੰਸਪੈਕਟਰ ਅਭਿਨਵ ਚੌਹਾਨ ਅਤੇ ਐੱਸਆਈ ਜੱਜਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸੁਖਦੇਵ ਸਿੰਘ ਉਰਫ਼ ਡੱਡੂ ਪੁੱਤਰ ਬਾਜ ਸਿੰਘ ਵਾਸੀ ਪਿੰਡ ਸਤੀਏਵਾਲਾ ਤੇ ਦੋਸ਼ੀਅਨ ਬਲਵਿੰਦਰ ਸਿੰਘ ਉਰਫ਼ ਬਿੰਦਰ ਸਿੰਘ ਪੁੱਤਰ ਬਾਜ ਸਿੰਘ ਅਤੇ ਗੁਰਜੰਟ ਸਿੰਘ ਉਰਫ਼ ਜੰਟਾ ਪੁੱਤਰ ਪ੍ਰੀਤਮ ਸਿੰਘ ਵਾਸੀਅਨ ਪਿੰਡ ਸਤੀਏਵਾਲਾ ਨੂੰ ਗ੍ਰਿਫ਼ਤਾਰ ਕਰਕੇ ਮੁੱਖ ਦੋਸ਼ੀ ਸੁਖਦੇਵ ਸਿੰਘ ਉਰਫ਼ ਡੱਡੂ ਪਾਸੋਂ ਮੌਕਾ ਤੇ ਵਾਰਦਾਤ ਸਮੇਂ ਸੁਸ਼ਾਂਤ ਮਹਿਤਾ ਵਾਸੀ ਫਿਰੋਜ਼ਪੁਰ ਪਾਸੋਂ ਖੋਹ ਕੇ ਵਰਤਿਆ ਰਿਵਾਲਵਰ 32 ਬੋਰ ਸਮੇਤ 5 ਜਿੰਦਾ ਕਾਰਤੂਸ ਅਤੇ ਇਕ ਖੋਲ ਬਰਾਮਦ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ 307, 379-ਬੀ, 148, 149 ਆਈਪੀਸੀ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।