ਖੰਨਾ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਸ਼ਿਵ ਸੈਨਾ ਆਗੂ ਦੇ ਘਰ ‘ਤੇ ਕੀਤੀ ਫਾਇਰਿੰਗ

    0
    123

    ਖੰਨਾ, ਜਨਗਾਥਾ ਟਾਇਮਜ਼ : (ਸਿਮਰਨ)

    ਖੰਨਾ: ਖੰਨਾ ‘ਚ ਸ਼ਿਵ ਸੈਨਾ ਆਗੂ ਕਸਮੀਰ ਗਿਰੀ ਦੇ ਘਰ ‘ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਅਣਪਛਾਤੇ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ ਦੇ ਘਰ ‘ਤੇ ਗੋਲੀਆਂ ਚਲਾਈਆਂ, ਜੋ ਕਿ ਉਹਨਾਂ ਦੇ ਘਰ ਦੇ ਦਰਵਾਜ਼ੇ ‘ਤੇ ਲੱਗੀਆਂ।

    ਗਨੀਮਤ ਰਹੀ ਹੈ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਤੇ ਲੋਕ ਕਾਫੀ ਸਹਿਮੇ ਹੋਏ ਹਨ।

    ਉੱਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

    LEAVE A REPLY

    Please enter your comment!
    Please enter your name here