ਸਿੱਖਿਆ ਵਿਭਾਗ ਨੇ ਵਿਦਿਆਰਥੀ ਦੇ ਭਵਿੱਖ ਨੂੰ ਵਧੀਆ ਸੇਧ ਦੇਣ ਲਈ ਸਥਾਪਿਤ ਕੀਤਾ ‘ਪੰਜਾਬ ਕਰੀਅਰ ਪੋਰਟਲ’

    0
    139

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਵਧੀਆ ਸੇਧ ਦੇਣ ਲਈ ‘ਪੰਜਾਬ ਕੈਰੀਅਰ ਪੋਰਟਲ’ ਸਥਾਪਿਤ ਕੀਤਾ ਹੈ ਜਿਸ ਨਾਲ ਵਿਦਿਆਰਥੀ ਘਰ ਬੈਠੇ ਹੀ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਆਸਾਨੀ ਨਾਲ ਤਲਾਸ਼ ਕਰ ਸਕਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ. ਗੁਰਸ਼ਰਨ ਸਿੰਘ ਨੇ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਵਿਦਿਆਰਥੀ ਆਪਣੇ ਤੇ ਹੋਰਨਾਂ ਰਾਜਾਂ, ਬਾਹਰਲੇ ਮੁਲਕਾਂ ਵਿੱਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ਚੋਣ ਕਰਕੇ, ਆਪਣੀ ਯੋਗਤਾ ਅਤੇ ਪਸੰਦ ਅਨੁਸਾਰ ਰੁਜ਼ਗਾਰ ਦੀ ਚੋਣ ਅਸਾਨੀ ਨਾਲ ਕਰ ਸਕਣਗੇ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਨਿੱਤ ਦਿਨ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਵਿੱਚ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੈਰੀਅਰ ਚੋਣ ਸਬੰਧੀ ਗਾਈਡੈਂਸ ਪ੍ਰਦਾਨ ਕਰਨ ਲਈ ਇੱਕ ਪੋਰਟਲ ‘ਪੰਜਾਬ ਕਰੀਅਰ ਪੋਰਟਲ’ ਸਥਾਪਤ ਕੀਤਾ ਗਿਆ ਹੈ। ਇਸ ਪੋਰਟਲ ਦੀ ਵਰਤੋਂ ਕਰਨ ਲਈ ਹਰ ਵਿਦਿਆਰਥੀ ਦੀ ਨਿੱਜੀ ਆਈ ਡੀ ਬਣਾਈ ਜਾਵੇਗੀ। ਜਿਸ ਦੀ ਵਰਤੋਂ ਕਰਦਿਆਂ ਵਿਦਿਆਰਥੀ ਆਪਣੇ ਦੇਸ਼ ਅਤੇ ਬਾਹਰਲੇ ਦੇਸ਼ਾਂ ਦੇ ਲਗਪਗ 21000 ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 450 ਦੇ ਕਰੀਬ ਕਿੱਤਿਆਂ, ਲਗਪਗ 1150 ਪ੍ਰਵੇਸ਼ ਪ੍ਰੀਖਿਆਵਾਂ ਅਤੇ ਲਗਪਗ 1200 ਵਜ਼ੀਫ਼ਿਆਂ ਦੀ ਜਾਣਕਾਰੀ ਹਾਸਲ ਕਰ ਸਕਣਗੇ। ਵਿਭਾਗ ਵੱਲੋਂ ਆਈ ਡੀ ਦੀ ਵਰਤੋਂ ਸਹੀ ਢੰਗ ਨਾਲ ਕਰਨ ਸਬੰਧੀ ਅਧਿਆਪਕਾਂ ਦੇ ਕਪੈਸਟੀ ਬਿਲਡ ਪ੍ਰੋਗਰਾਮ ਵੀ ਲਗਾਏ ਜਾ ਰਹੇ ਹਨ ਤਾਂ ਕਿ ਅਧਿਆਪਕ ਵਿਦਿਆਰਥੀਆਂ ਨੂੰ ਯੋਗ ਅਗਵਾਈ ਪ੍ਰਦਾਨ ਕਰ ਸਕਣ।

    ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਯੂਨੀਸੈਫ, ਐਨਜੀਓ ਆਸਮਾਂ ਫਾਊਂਡੇਸ਼ਨ ਅਤੇ ਟਾਟਾ ਪਾਵਰ ਵੱਲੋਂ ਚਲਾਇਆ ਜਾ ਰਿਹਾ ਹੈ। ਰਾਜ ਦੇ ਲਗਪਗ 20000 ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਪਗ 8.5 ਲੱਖ ਵਿਦਿਆਰਥੀਆਂ ਲਈ ਇਹ ਪ੍ਰੈਜੈਕਟ ਵਰਦਾਨ ਸਾਬਤ ਹੋਵੇਗਾ। ਪੰਜਾਬ ਸਰਕਾਰ ਦੀ ਯੋਗ ਅਗਵਾਈ ਤਹਿਤ ਇਹ ਪ੍ਰੋਜੈਕਟ ਲੜਕੀਆਂ ਨੂੰ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਆਪਣੇ ਕੌਸ਼ਲਾਂ ਦੇ ਅਧਾਰ ‘ਤੇ ਸਹੀ ਸਟਰੀਮ ਦੀ ਚੋਣ ਕਰਕੇ ਰੁਜ਼ਗਾਰ ਪ੍ਰਾਪਤੀ ਵਿੱਚ ਖਾਸ ਤੌਰ ‘ਤੇ ਸਹਾਈ ਹੋਵੇਗਾ।

    LEAVE A REPLY

    Please enter your comment!
    Please enter your name here